ਮੰਡੀ ਗੋਬਿੰਦਗੜ੍ਹ ਦੀਆਂ ਕੌਂਸਲ ਚੋਣਾਂ ਲਈ ਅਕਾਲੀ ਉਮੀਦਵਾਰਾਂ ਨੇ ਭਰੀਆਂ ਨਾਮਜ਼ਦਗੀਆਂ
ਸ੍ਰੀ ਫ਼ਤਿਹਗੜ੍ਹ ਸਾਹਿਬ: ਮੰਡੀ ਗੋਬਿੰਦਗੜ੍ਹ ਵਿਖੇ ਨਗਰ ਕੌਂਸਲ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ 8 ਉਮੀਦਵਾਰਾਂ ਨੇ ਐਸਡੀਐਮ ਅਮਲੋਹ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਅਕਾਲੀ ਦਲ ਦੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਤੇ ਮੈਂਬਰ ਭਾਈ ਰਵਿੰਦਰ ਸਿੰਘ ਨੇ ਕਿਹਾ ਕਿ ਮਾਨਸਾ 'ਚ ਅਕਾਲੀ ਦਲ ਨੂੰ ਲੋਕਾਂ ਦਾ ਭਰਪੂਰ ਸਾਥ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਝੂਠ ਬੋਲ ਕੇ ਸੱਤਾ ਹਾਸਲ ਕੀਤੀ ਤੇ ਜਨਤਾ ਨਾਲ ਵਾਅਦਾਖਿਲਾਫੀ ਕੀਤੀ, ਜਿਸ ਕਾਰਨ ਜਨਤਾ ਠੱਗੀ ਹੋਈ ਮਹਿਸੂਸ ਕਰ ਰਹੀ ਹੈ। ਉਨ੍ਹਾਂ ਕਿਹਾ ਪਾਰਟੀ ਮੰਡੀ ਗੋਬਿੰਦਗੜ੍ਹ ਦੇ 29 ਵਾਰਡਾਂ 'ਚ ਚੋਣ ਲੜ ਰਹੀ ਹੈ ਅਤੇ ਬਹੁਮਤ ਨਾਲ ਜਿੱਤੇਗੀ।