ਬਠਿੰਡਾ ਕੌਂਸਲ ਚੋਣਾਂ ਲਈ ਅਕਾਲੀ ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ ਪੱਤਰ - ਉਮੀਦਵਾਰਾਂ ਨੇ ਦਾਖਲ ਕੀਤੇ ਨਾਮਜ਼ਦਗੀ ਪੱਤਰ
ਬਠਿੰਡਾ: ਨਗਰ ਕੌਂਸਲ ਚੋਣਾਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਸਰਗਰਮ ਹੈ। ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਉਮੀਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਬਠਿੰਡਾ ਵਿਖੇ ਨਗਰ ਕੌਂਸਲ ਰਾਮਾ ਮੰਡੀ 'ਚ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੇ ਤਲਵੰਡੀ ਸਾਬੋ ਦੇ ਐਸਡੀਐਮ ਦਫ਼ਤਰ ਪੁੱਜ ਕੇ ਨਾਮਜ਼ਦਗੀ ਪੱਤਰ ਦਾਖਲ ਦਾਖਲ। ਇਸ ਮੌਕੇ ਅਕਾਲੀ ਦਲ ਦੇ ਜਰਨਲ ਸਕੱਤਰ ਜੀਤਮਹਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਬਠਿੰਡਾ 'ਚ ਅਕਾਲੀ ਦਲ ਨੂੰ ਲੋਕਾਂ ਦਾ ਭਰਪੂਰ ਸਾਥ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਝੂਠ ਬੋਲ ਕੇ ਸੱਤਾ ਹਾਸਲ ਕੀਤੀ ਤੇ ਜਨਤਾ ਨਾਲ ਵਾਅਦਾਖਿਲਾਫੀ ਕੀਤੀ। ਉਨ੍ਹਾਂ ਅਕਾਲੀ ਉਮੀਦਵਾਰਾਂ ਨੂੰ ਧਮਕੀਆਂ ਮਿਲਣ ਦੀ ਵੀ ਗੱਲ ਕਹੀ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਨਿਖੇਧੀ ਕੀਤੀ।