ਗੈਰ ਸਹਾਇਤਾ ਪ੍ਰਾਪਤ ਸਕੂਲਾਂ ਵਲੋਂ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ - ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ
ਜਲੰਧਰ: ਜਲੰਧਰ ਦੇ ਕਸਬਾ ਗੁਰਾਇਆ 'ਚ ਗੈਰ ਸਹਾਇਤਾ ਪ੍ਰਾਪਤ ਸਕੂਲਾਂ ਦੇ ਪ੍ਰਬੰਧਕਾਂ ਅਤੇ ਅਧਿਆਪਕਾਂ ਵਲੋਂ ਪੰਜਾਬ ਸਰਕਾਰ ਖਿਲਾਫ਼ ਪ੍ਰਦਰਸ਼ਨ ਕਰਦਿਆਂ ਰੋਸ ਰੈਲੀ ਕੱਢੀ ਗਈ। ਇਸ ਸਬੰਧੀ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਕਿ ਸਰਕਾਰ ਵਲੋਂ ਕੋਰੋਨਾ ਦੀ ਆੜ 'ਚ ਬੰਦ ਕੀਤੇ ਸਕੂਲਾਂ ਕਾਰਨ ਕਈ ਮੁਲਾਜ਼ਮ ਬੇਰੁਜ਼ਗਾਰ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਬੱਚਿਆਂ ਦੀ ਪੜ੍ਹਾਈ ਖ਼ਰਾਬ ਕਰਨ 'ਤੇ ਤੁਰੀ ਹੋਈ ਹੈ। ਉਨ੍ਹਾਂ ਦਾ ਕਹਿਣਾ ਕਿ ਜਦੋਂ ਬਾਜ਼ਾਰ ਅਤੇ ਹੋਰ ਚੀਜਾਂ ਖੁੱਲ੍ਹ ਸਕਦੀਆਂ ਹਨ ਤਾਂ ਸਰਕਾਰ ਨੂੰ ਸਕੂਲ ਵੀ ਖੋਲ੍ਹ ਦੇਣੇ ਚਾਹੀਦੇ ਹਨ। ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਦਾ ਕਹਿਣਾ ਕਿ ਜੇਕਰ ਸਕੂਲ ਨਾ ਖੋਲ੍ਹੇ ਗਏ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ।