ਬਾਰਦਾਨਾ ਨਾ ਮਿਲਣ ਕਾਰਨ ਕਿਸਾਨ ਨੇ ਆੜ੍ਹਤੀਆਂ ਨਾਲ ਮਿਲ ਕੇ ਕੀਤਾ ਰੋਡ ਜਾਮ
ਬਾਰਦਾਨਾ ਨਾ ਮਿਲਣ ਕਾਰਨ ਕਿਸਾਨ ਜਥੇਬੰਦੀਆਂ ਨੇ ਆੜ੍ਹਤੀ ਐਸੋਸੀਏਸ਼ਨ ਦੇ ਨਾਲ ਮਿਲ ਕੇ ਪਟਿਆਲਾ ਦਾ ਸਨੌਰ ਰੋਡ ਜਾਮ ਕਰ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਨਾਲ ਧੋਖਾ ਕੀਤਾ ਜਾ ਰਿਹਾ ਹੈ। ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਮੰਡੀਆਂ ਚ ਬਿਲਕੁੱਲ ਵੀ ਸਹੀ ਪ੍ਰਬੰਧ ਨਹੀਂ ਹਨ। ਜਿਸ ਕਾਰਨ ਉਨ੍ਹਾਂ ਨੂੰ ਕਾਫੀ ਪਰੇਸ਼ਾਨੀਆਂ ਆ ਰਹੀਆਂ ਹਨ। ਦੱਸ ਦਈਏ ਕਿ ਕਿਸਾਨਾਂ ਵੱਲੋਂ ਲਾਏ ਗਏ ਇਸ ਧਰਨੇ ’ਚ ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਸਾਨਾਂ ਦਾ ਸਾਥ ਦਿੰਦੇ ਹੋਏ ਕਿਹਾ ਕਿ ਇੱਥੇ ਰਾਤ ਭਰ ਪੱਕਾ ਮੋਰਚਾ ਲਗਾਇਆ ਜਾਵੇਗਾ।