ਪ੍ਰਸ਼ਾਸਨ ਨੂੰ ਨਹੀਂ, ਲੋਕਾਂ ਨੂੰ ਵੀ ਲੋੜ ਹੈ ਆਪਣੀ ਜ਼ਿੰਮੇਵਾਰੀ ਸਮਝਣ ਦੀ - jalandhar crime news
ਜਲੰਧਰ ਦੇ ਬੱਸ ਸਟੈਂਡ ਦੇ ਫਲਾਈਓਵਰ 'ਤੇ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਹਦਾਇਤਾਂ ਦੇਣ ਤੋਂ ਬਾਅਦ ਵੀ ਪ੍ਰਾਈਵੇਟ ਸੈਕਟਰ ਦੀਆਂ ਕੰਪਨੀਆਂ ਵੱਲੋਂ ਇੱਥੇ ਇਸ਼ਤਿਹਾਰ ਲਗਾਏ ਜਾ ਰਹੇ ਹਨ। ਫਲਾਈਓਵਰ 'ਤੇ ਪ੍ਰਸ਼ਾਸਨ ਵੱਲੋਂ ਕੀਤੀ ਚਿੱਤਕਾਰੀ ਨੂੰ ਵੀ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਖ਼ਰਾਬ ਕੀਤਾ ਜਾ ਰਿਹਾ ਹੈ। ਅਜਿਹੇ ਵਿੱਚ ਲੋੜ ਹੈ ਲੋਕਾਂ ਨੂੰ ਆਪਣੀ ਜ਼ਿੰਮੇਵਾਰੀ ਸਮਝਣ ਦੀ ਤੇ ਚੰਗੇ ਨਾਗਰਿਕ ਬਣਨ ਦੀ।