ਬਾਬੇ ਨਾਨਕ ਦੀ ਜੁੱਤੀ ਦੇ ਸਮਾਨ ਵੀ ਨਹੀਂ ਕੈਪਟਨ: ਮੈਂਬਰ ਸ਼੍ਰੋਮਣੀ ਕਮੇਟੀ - Shiromani Committee
ਬਠਿੰਡਾ: ਲੰਘੇ ਦਿਨੀਂ ਪ੍ਰਸ਼ਾਂਤ ਕਿਸ਼ੋਰ ਨਾਲ ਮੀਟਿੰਗ ਕਰਨ ਉਪਰੰਤ ਕਾਂਗਰਸੀ ਵਿਧਾਇਕ ਜੋਗਿੰਦਰਪਾਲ ਨੇ ਕੈਪਟਨ ਦੀ ਤੁਲਨਾ ਗੁਰੂ ਨਾਨਕ ਦੇਵ ਜੀ ਨਾਲ ਕਰਨ ਬਾਰੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਹੁਣ ਇਸ ਮਾਮਲੇ ਨੇ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਲਕਾ ਜੋਗਾ ਤੋਂ ਮੈਂਬਰ ਭਾਈ ਗੁਰਪ੍ਰੀਤ ਸਿੰਘ ਝੱਬਰ ਨੇ ਅੱਜ ਉਕਤ ਕਾਰੇ ਦੀ ਨਿਖੇਧੀ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਨੇ ਇੱਥੋਂ ਤੱਕ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਗੁਰੂ ਨਾਨਕ ਸਾਹਿਬ ਦੀ ਪੈਰ ਦੀ ਜੁੱਤੀ ਦੇ ਵੀ ਸਮਾਨ ਨਹੀਂ। ਉਨ੍ਹਾਂ ਕਿਹਾ ਕਿ ਕਾਂਗਰਸੀ ਵਿਧਾਇਕ ਨੇ ਸ਼ਾਇਦ ਇਤਿਹਾਸ ਨਹੀਂ ਪੜ੍ਹਿਆ, ਇਸ ਲਈ ਉਹ ਬੋਲ ਗਏ ਕਿ ਦੁਨੀਆ ਤਾਂ ਗੁਰੂ ਨਾਨਕ ਦੇਵ ਜੀ ਤੋਂ ਵੀ ਸੰਤੁਸ਼ਟ ਨਹੀਂ ਸੀ ਹੋਈ, ਜਦੋਂਕਿ ਸੱਚ ਇਹ ਹੈ ਕਿ ਗੁਰੂ ਨਾਨਕ ਦੇਵ ਜੀ ਤੋਂ ਪੂਰੀ ਦੁਨੀਆ ਸੰਤੁਸ਼ਟ ਸੀ।