ਪੰਜਾਬ ਕਾਂਗਰਸ ਯੂਥ ਪ੍ਰਧਾਨ ਦਾ ਬਿਆਨ, ਭ੍ਰਿਸ਼ਟਾਚਾਰ ਲਈ ਲੋਕ ਵੀ ਨੇ ਜ਼ਿੰਮੇਵਾਰ
ਰੋਪੜ 'ਚ ਯੂਥ ਕਾਂਗਰਸ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਲੋਕਾਂ ਨੂੰ ਆਪਣੀ ਜ਼ਿੰਮੇਵਾਰੀ ਦਾ ਪਾਠ ਪੜ੍ਹਾਇਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭ੍ਰਿਸ਼ਟਾਚਾਰ ਲਈ ਇਕੱਲੀ ਅਫਸਰਸ਼ਾਹੀ ਜ਼ਿੰਮੇਵਾਰ ਨਹੀਂ ਲੋਕ ਵੀ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵੀ ਰਿਸ਼ਵਤ ਦੇਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਸਿਰਫ਼ ਭ੍ਰਿਸ਼ਟ ਅਫਸਰਾਂ 'ਤੇ ਕਾਰਵਾਈ ਹੀ ਕਰ ਸਕਦੀ ਹੈ ਪਰ ਲੋਕਾਂ ਨੂੰ ਵੀ ਸਮਝਦਾਰੀ ਦਿਖਾਉਣ ਦੀ ਲੋੜ ਹੈ ਅਤੇ ਆਪਣਾ ਕੰਮ ਕਰਵਾਉਣ ਵਾਸਤੇ ਕੋਈ ਰਿਸ਼ਵਤ ਨਹੀਂ ਦੇਣੀ ਚਾਹੀਦੀ। ਢਿੱਲੋਂ ਨੇ ਕਿਹਾ ਕਿ ਕਿਤੇ ਨਾ ਕਿਤੇ ਇਕੱਲੀ ਅਫਸਰਸ਼ਾਹੀ ਮਾਈਨਿੰਗ ਲਈ ਜ਼ਿੰਮੇਵਾਰ ਨਹੀਂ ਰਾਜਨੀਤਕ ਲੀਡਰਾਂ ਦੀ ਸ਼ਹਿ ਤੋਂ ਬਿਨ੍ਹਾਂ ਮਾਈਨਿੰਗ ਨਹੀਂ ਕੀਤੀ ਜਾ ਸਕਦੀ। ਇਸ ਕਰਕੇ ਜੋ ਰਾਜਨੀਤਕ ਲੋਕ ਇਹ ਕੰਮ ਕਰਵਾ ਰਹੇ ਹਨ, ਉਨ੍ਹਾਂ ਨੂੰ ਵੀ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਆਪਣੀ ਜ਼ਿੰਮੇਵਾਰੀ ਨੂੰ ਸਮਝਣਾ ਚਾਹੀਦਾ ਹੈ।