ਸਿਰਫ਼ ਕਾਂਗਰਸ ਨਹੀਂ ਸ਼੍ਰੋਮਣੀ ਅਕਾਲੀ ਦਲ ਵੀ ਦਵੇ ਜਵਾਬ: ਢੀਂਡਸਾ - ਸਬਸਿਡੀ ਦੇਣੀ ਚਾਹੀਦੀ ਹੈ
ਮਾਨਸਾ: ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਜ਼ਿਲ੍ਹੇ ਦਾ ਦੌਰਾ ਕਰ ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਹਨਾਂ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ‘ਪੰਜਾਬ ਮੰਗਦਾ ਜਵਾਬ’ ਤਹਿਤ ਰੈਲੀਆਂ ਸਬੰਧੀ ਕਿਹਾ ਕਿ ਸਿਰਫ਼ ਕਾਂਗਰਸ ਨਹੀਂ ਅਕਾਲੀ ਦਲ ਵੀ ਜਵਾਬ ਦੇਵੇ ਕਿ ਉਸ ਨੇ ਕਿ ਕੀਤਾ। ਉਥੇ ਹੀ ਉਹਨਾਂ ਨੇ ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਦਿੱਤੀ ਜਾਣ ਵਾਲੀ ਮੁਫਤ ਬੱਸ ਸੇਵਾ ’ਤੇ ਬੋਲਦੇ ਕਿਹਾ ਕਿ ਅਸੀਂ ਇਸ ਦਾ ਸਵਾਗਤ ਕਰਦੇ ਹਾਂ ਪਰ ਇਹ ਸੁਵਿਧਾ ਪ੍ਰਾਈਵੇਟ ਬੱਸਾਂ ’ਚ ਵੀ ਹੋਣੀ ਚਾਹੀਦੀ ਹੈ। ਉਹਨਾਂ ਨੇ ਕਿਹਾ ਕਿ ਸਰਕਾਰ ਨੂੰ ਇਸ ਲਈ ਪ੍ਰਾਈਵੇਟ ਬੱਸ ਆਪਰੇਟਰਾਂ ਨੂੰ ਸਬਸਿਡੀ ਦੇਣੀ ਚਾਹੀਦੀ ਹੈ।