ਮੀਟਿੰਗ ਖੋਦਿਆ ਪਹਾੜ ਨਿਕਲਿਆ ਚੂਹਾ ਵਰਗੀ ਰਹੀ: ਕਿਸਾਨ ਆਗੂ - ਰੁਲਦੂ ਸਿੰਘ
ਨਵੀਂ ਦਿੱਲੀ: ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਕਾਰ ਬੈਠਕ ਤੋਂ ਬਾਅਦ ਬਲਬੀਰ ਸਿੰਘ ਰਾਜੇਵਾਲ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਕੇਂਦਰ ਸਰਕਾਰ ਨੇ ਅੱਜ ਦੀ ਬੈਠਕ ਵਿੱਚ ਇਨ੍ਹਾਂ ਕਾਨੂੰਨਾਂ ਨੂੰ ਡੇਢ ਸਾਲ ਹੋਲਡ ਕਰਨ ਦਾ ਪ੍ਰਪੋਜਲ ਦਿੱਤਾ ਹੈ ਅਤੇ ਕਿਸਾਨ ਜਥੇਬੰਦੀਆਂ ਉਸ ਉੱਤੇ ਵਿਚਾਰ ਕਰਨ ਲਈ ਵੀਰਵਾਰ ਨੂੰ ਬੈਠਕ ਕਰਨਗੀਆਂ। ਕਿਸਾਨ ਆਗੂ ਰੁਲਦੂ ਸਿੰਘ ਨੇ ਵੀ ਕਿਹਾ ਕਿ ਕੇਂਦਰ ਸਰਕਾਰ ਨੇ ਹਲਫ਼ਨਾਮਾ ਦੇਣ ਦੀ ਗੱਲ ਕੀਤੀ ਹੈ ਪਰ ਉਨ੍ਹਾਂ ਨੂੰ ਇਹ ਮਨਜ਼ੂਰ ਨਹੀਂ ਅਤੇ ਉਹ ਚਾਹੁੰਦੇ ਹਨ ਕਿ ਇਹ ਕਾਨੂੰਨ ਰੱਦ ਕੀਤੇ ਜਾਣ।