ਮਹਿਤਾ ਸਾਬ੍ਹ ਅਸਤੀਫ਼ੇ ਨਾਲ ਕੁਝ ਨਹੀਂ ਹੋਣਾ, ਸਰੂਪ ਦੱਸੋ ਕਿੱਥੇ ਗਏ ?
ਅੰਮ੍ਰਿਤਸਰ: ਸਾਲ 2016 ਵਿੱਚ ਗੁਰਦੁਆਰਾ ਰਾਮਸਰ ਸਾਹਿਬ ਤੋਂ 328 ਸਰੂਪ ਗਾਇਬ ਹੋ ਗਏ ਅਤੇ ਕੁਝ ਸਰੂਪ ਅਗਨ ਭੇਟ ਹੋ ਗਏ ਸਨ। ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬਣਾਈ ਜਾਂਚ ਕਮੇਟੀ ਨੇ ਜਾਂਚ ਕੀਤੀ ਅਤੇ ਫਿਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਉਹ ਦੋਸ਼ੀਆਂ ਦੇ ਖ਼ਿਲਾਫ਼ ਕਾਰਵਾਈ ਕਰਨਗੇ। ਉਸ ਤੋਂ ਬਾਅਦ ਅੰਤਰਿਮ ਕਮੇਟੀ ਦੀ ਦੂਜੀ ਮੀਟਿੰਗ ਤੋਂ ਬਾਅਦ ਕਾਰਵਾਈ ਕਰਨ ਤੋਂ ਸਾਫ਼ ਮਨਾ ਕਰ ਦਿੱਤਾ। ਇਸ ਸਬੰਧੀ ਭਾਈ ਬਲਵੰਤ ਸਿੰਘ ਨੇ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੂੰ ਧਾਰਮਿਕ ਸਜ਼ਾ ਲਾਏ ਜਾਣ ਦੇ ਬਾਰੇ ਕਿਹਾ ਕਿ ਇਹ ਮਗਰਮੱਛ ਦੇ ਹੰਝੂ ਵਹਾਉਣ ਵਾਲੀਆਂ ਗੱਲਾਂ ਹਨ।
TAGGED:
where did Saroop gone