ਦੁਕਾਨਦਾਰਾਂ ਕੋਲੋਂ ਰਿਸ਼ਵਤ ਲੈਣ ਦੇ ਮਾਮਲੇ 'ਚ ਡੀਜੀਪੀ ਤੇ ਲੁਧਿਆਣਾ ਪੁਲਿਸ ਕਮਿਸ਼ਨਰ ਨੂੰ ਨੋਟਿਸ ਜਾਰੀ
ਲੁਧਿਆਣਾ 'ਚ ਪੁਲਿਸ ਮੁਲਾਜ਼ਮਾਂ ਵੱਲੋਂ ਲਾਟਰੀ ਵੇਚਣ ਵਾਲੇ ਦੁਕਾਨਦਾਰਾਂ ਕੋਲੋਂ ਰਿਸ਼ਵਤ ਲੈਣ ਦੇ ਮਾਮਲੇ 'ਚ ਸੂਬਾ ਡੀਜੀਪੀ ਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੂੰ ਨੋਟਿਸ ਜਾਰੀ ਕਰ ਕੇ 28 ਪੁਲਿਸ ਮੁਲਾਜ਼ਮਾਂ ਦੀ ਰਿਪੋਰਟ ਦੀ ਮੰਗ ਕੀਤੀ ਗਈ ਹੈ। ਡੀਜੀਪੀ ਸਮੇਤ ਲੁਧਿਆਣਾ ਦੇ ਕਮਿਸ਼ਨਰ ਨੂੰ ਇਸ ਸਬੰਧੀ ਜਵਾਬ 25 ਮਾਰਚ ਤੱਕ ਪੇਸ਼ ਕੀਤੇ ਜਾਣ ਦੇ ਆਦੇਸ਼ ਦਿੱਤੇ ਗਏ ਹਨ। ਇਹ ਪਟੀਸ਼ਨ ਦਾਖ਼ਲ ਕਰਨ ਵਾਲੇ ਸੁਭਾਸ਼ ਕੇਟੀ ਤੇ ਅਮਨਦੀਪ ਸਿੰਘ ਨੇ ਰਿਸ਼ਵਤ ਲੈਣ ਵਾਲੇ ਪੁਲਿਸ ਮੁਲਾਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ। ਹਾਈਕੋਰਟ ਦੇ ਵਿੱਚ ਪਟੀਸ਼ਨ ਪਾਉਣ ਵਾਲੇ ਲੁਧਿਆਣਾ ਦੇ ਸੁਭਾਸ਼ ਕੇਟੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਉਹ ਲੁਧਿਆਣਾ ਪੁਲੀਸ ਦੀਆਂ ਕਈ ਵਧੀਕੀਆਂ ਦੀ ਜਾਣਕਾਰੀ ਅਦਾਲਤਾਂ ਡੀਜੀਪੀ ਪੰਜਾਬ ਅਤੇ ਸਰਕਾਰਾਂ ਨੂੰ ਦੇ ਚੁੱਕੇ ਨੇ ਪਰ ਹਾਲੇ ਤੱਕ ਉਨ੍ਹਾਂ 'ਤੇ ਕੋਈ ਕਾਰਵਾਈ ਨਹੀਂ ਹੋਈ।