ਤਰਨਤਾਰਨ ਦੇ ਕਸਬਾ ਖਾਲੜਾ 'ਚ ਟ੍ਰੈਫਿਕ ਪੁਲਿਸ ਨੇ ਦੁਕਾਨਦਾਰਾਂ ਨੂੰ ਦਿੱਤੇ ਨੋਟਿਸ - traffic police
ਤਰਨ ਤਾਰਨ: ਇੱਥੋਂ ਦੇ ਕਸਬਾ ਖਾਲੜਾ ਵਿੱਚ ਟ੍ਰੈਫਿਕ ਪੁਲਿਸ ਨੇ ਦੁਕਾਨਦਾਰਾਂ ਨੋਟਿਸ ਦਿੱਤੇ ਹਨ। ਇਸ ਦੀ ਜਾਣਕਾਰੀ ਏਐਸਆਈ ਤਰਲੋਚਣ ਸਿੰਘ ਨੇ ਦਿੱਤੀ ਹੈ। ਤਰਲੋਚਨ ਸਿੰਘ ਨੇ ਕਿਹਾ ਕਿ ਦੁਕਾਨਦਾਰਾਂ ਅਤੇ ਰੇਹੜੀਆਂ ਵਾਲਿਆਂ ਵੱਲੋਂ ਆਪਣੀਆਂ ਦੁਕਾਨਾਂ ਦੇ ਅੱਗੇ ਨਜਾਇਜ਼ ਕੀਤੇ ਕਬਜ਼ੇ ਨੂੰ ਛੁਡਵਾਉਣ ਲਈ ਦੁਕਾਨਦਾਰਾਂ ਨੂੰ ਵਾਰਨਿੰਗ ਨੋਟਿਸ ਜਾਰੀ ਕੀਤੇ ਗਏ। ਇਸ ਵਿੱਚ ਉਨ੍ਹਾਂ ਨੂੰ ਸੁਚੇਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਨਜਾਇਜ਼ ਕਬਜ਼ੇ ਸੜਕ ਦੀ ਆਵਾਜਈ ਵਿੱਚ ਰੁਕਾਵਟ ਬਣਦੇ ਹਨ ਬਾਹਰੋਂ ਆਉਣ ਜਾਣ ਵਾਲੇ ਲੋਕਾਂ ਨੂੰ ਪ੍ਰੇਸ਼ਾਨੀ ਹੁੰਦੀ ਹੈ।