26-27 ਨਵੰਬਰ ਨੂੰ ਦਿੱਲੀ ਵਿੱਚ ਇਤਿਹਾਸਿਕ ਪ੍ਰਦਰਸ਼ਨ ਹੋਵੇਗਾ-ਕਿਸਾਨ ਜਥੇਬੰਦੀਆਂ - ਦਿੱਲੀ
ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਖ਼ਿਲਾਫ਼ ਲੱਗਿਆ ਪੱਕਾ ਮੋਰਚਾ 49ਵੇਂ ਦਿਨ 'ਚ ਦਾਖ਼ਲ ਹੋਣ ਦੇ ਬਾਵਜੂਦ ਮੋਦੀ ਸਰਕਾਰ ਵੱਲੋਂ ਕੋਈ ਫ਼ੈਸਲਾ ਨਾ ਲਏ ਜਾਣ ਦੇ ਕਾਰਨ ਕਿਸਾਨ ਜਥੇਬੰਦੀਆਂ ਨੇ 26-27 ਨਵੰਬਰ ਨੂੰ ਦਿੱਲੀ ਵੱਲ ਕੂਚ ਕਰਨਗੀਆਂ। ਜਿਸ ਬਾਰੇ ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਇਹ ਪ੍ਰਦਰਸ਼ਨ ਇੱਕ ਇਤਿਹਾਸਿਕ ਪ੍ਰਦਰਸ਼ਨ ਹੋਵੇਗਾ।