ਹੁਣ ਪ੍ਰਸ਼ਾਸਨ ਹਾਈਟੈੱਕ ਢੰਗ ਨਾਲ ਕਿਸਾਨਾਂ ਉੱਤੇ ਰੱਖੇਗਾ ਨਜ਼ਰ - administration will keep a close eye on the farmers in a hi-tech way
ਸੁਪਰੀਮ ਕੋਰਟ ਦੀ ਸਖ਼ਤੀ ਹੁਣ ਦਿਖਾਈ ਦਿੰਦੀ ਨਜ਼ਰ ਆ ਰਹੀ ਹੈ, ਕਿਉਂਕਿ ਪ੍ਰਸ਼ਾਸਨ ਵੱਲੋਂ ਲਗਾਤਾਰ ਕਿਸਾਨਾਂ ਨੂੰ ਨਾੜ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ ਜਾ ਰਹੀ ਹੈ। ਹੁਣ ਮਲੇਰਕੋਟਲਾ ਪ੍ਰਸ਼ਾਸਨ ਵੱਲੋਂ ਅਜਿਹੇ ਕਿਸਾਨਾਂ 'ਤੇ ਨਜ਼ਰ ਰੱਖਣ ਲਈ ਹਾਈਟੈੱਕ ਤਰੀਕਾ ਅਪਣਾਇਆ ਜਾ ਰਿਹਾ ਹੈ, ਜਿਹੜੇ ਕਿਸਾਨ ਨਾੜ ਨੂੰ ਚੋਰੀ ਛੁਪੇ ਅੱਗ ਲਗਾ ਦਿੰਦੇ ਸਨ ਹੁਣ ਉਨ੍ਹਾਂ ਤੇ ਨਜ਼ਰ ਸੈਟੇਲਾਈਟ ਦੇ ਜ਼ਰੀਏ ਰੱਖੀ ਜਾਵੇਗੀ। ਇਸ ਸਬੰਧੀ ਮਲੇਰਕੋਟਲਾ ਵਿਖੇ ਤਹਿਸੀਲਦਾਰ ਬਾਦਲ ਦੀਨ ਨੇ ਈਟੀਵੀ ਭਾਰਤ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਵੱਲੋਂ ਸੈਟੇਲਾਈਟ ਰਾਹੀਂ ਕਿਸਾਨਾਂ 'ਤੇ ਨਜ਼ਰ ਰੱਖੀ ਜਾ ਰਹੀ ਹੈ।