NRHM ਦੇ ਮੁਲਾਜ਼ਮਾਂ ਦਾ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
ਮਾਨਸਾ: ਐੱਨ.ਆਰ.ਐੱਚ.ਐੱਮ. (NRHM) ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਨੇ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਰੈਗੂਲਰ (Regular) ਹੋਣ ਦੀ ਮੰਗ ਕਰ ਰਹੇ ਹਨ, ਪਰ ਪੰਜਾਬ ਸਰਕਾਰ (Government of Punjab) ਉਨ੍ਹਾਂ ਦੀ ਇਸ ਮੰਗ ਨੂੰ ਟਾਲ ਮਟੋਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ (Government of Punjab) ਹਰਿਆਣਾ ਪੈਟਰਨ (Haryana pattern) ਦੇ ਆਧਾਰ ‘ਤੇ ਉਨ੍ਹਾਂ ਨੂੰ ਤਨਖਾਹ ਦੇਵੇ ਤਾਂ ਕਿ ਉਹ ਆਪਣੇ ਘਰ ਦਾ ਗੁਜ਼ਾਰਾ ਚਲਾ ਸਕਣ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ (Government of Punjab) ਨੂੰ ਚਿਤਾਵਨੀ ਦਿੰਦੇ ਕਿਹਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਪੂਰੀਆ ਨਹੀਂ ਕਰਦੀ ਉਦੋਂ ਤੱਕ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ।