ਨਿਊਜ਼ੀਲੈਂਡ ਤੋਂ ਆਏ ਪ੍ਰਵਾਸੀ ਭਾਰਤੀਆਂ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਮੰਗੀ ਮਦਦ
ਪੀੜ੍ਹਤ ਨਿਊਜ਼ੀਲੈਂਡ ਵਾਸੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪੰਜਾਬ ਤੋਂ ਨਿਊਜ਼ੀਲੈਂਡ ਗਿਆ ਕਈ ਸਾਲ ਹੋ ਚੁੱਕੇ ਹਨ ਤੇ ਉਹ ਸਾਰੇ ਨਿਊਜ਼ੀਲੈਂਡ ’ਚ ਪੱਕੇ ਤੌਰ ’ਤੇ ਵੱਸ ਚੁੱਕੇ ਹਨ। ਉਹ ਸਿਰਫ਼ ਕੋਰੋਨਾ ਕਾਲ ਤੋਂ ਬਾਅਦ ਪੰਜਾਬ ਰਹਿੰਦੇ ਆਪਣੇ ਪਰਿਵਾਰਕ ਮੈਬਰਾਂ ਅਤੇ ਰਿਸ਼ਤੇਦਾਰਾਂ ਦੀ ਖ਼ਬਰਸਾਰ ਲੈਣ ਭਾਰਤ ਆਏ ਸਨ। ਪਰ ਹੁਣ ਨਿਊਜ਼ੀਲੈਂਡ ਸਰਕਾਰ ਨੇ ਉਨ੍ਹਾਂ ਲਈ ਦੇਸ਼ ਦੇ ਬੂਹੇ ਬੰਦ ਕਰ ਦਿੱਤੇ ਹਨ ਜਿਸ ਕਾਰਣ ਉਨ੍ਹਾਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।