ਤੰਬਾਕੂ ਦੀ ਰੋਕਥਾਮ ਲਈ ਲਾਈ ਗਈ ਵਰਕਸ਼ਾਪ, ਲੋਕਾਂ ਨੂੰ ਕੀਤਾ ਜਾਗਰੁਕ - ਤੰਬਾਕੂ ਦੀ ਰੋਕਥਾਮ ਲਈ ਪਠਾਨਕੋਟ ਵਿੱਚ ਵਰਕਸ਼ਾਪ
ਤੰਬਾਕੂ ਤੋਂ ਹੋਣ ਵਾਲੀਆਂ ਬਿਮਾਰੀਆਂ ਬਾਰੇ ਜਾਗਰੁਕ ਕਰਨ ਲਈ ਸਹਿਤ ਵਿਭਾਗ ਵੱਲੋਂ ਕਈ ਕੰਮ ਕੀਤੇ ਜਾਂਦੇ ਹਨ। ਇਸੇ ਲੜੀ ਤਹਿਤ ਸਿਵਲ ਹਸਪਤਾਲ ਨੇ ਤੰਬਾਕੂ ਦਾ ਸੇਵਨ ਨਾ ਕਰਨ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਇਕ ਵਰਕਸ਼ਾਪ ਲਗਾਈ। ਇਸ ਵਿਚ ਵੱਖ-ਵੱਖ ਵਿਭਾਗਾਂ ਦੇ ਆਗੂਆਂ ਨੇ ਹਿੱਸਾ ਲਿਆ। ਡਾਕਟਰਾਂ ਦਾ ਕਹਿਣਾ ਹੈ ਕਿ ਤੰਬਾਕੂ ਦਾ ਸੇਵਨ ਕਰਨ ਨਾਲ ਹਰ ਦਿਨ ਕਈ ਲੋਕਾਂ ਦੀ ਮੌਤ ਹੋ ਜਾਂਦੀ ਹੈ। ਇਸ ਦੇ ਨਾਲ ਕਈ ਤਰ੍ਹਾਂ ਦੀਆਂ ਭਿਆਨਕ ਬਿਮਾਰੀਆਂ ਵੀ ਲੱਗ ਜਾਂਦੀਆਂ ਹਨ।