ਦਿੱਲੀ ਅੰਦੋਲਨ 'ਚ ਸ਼ਮੂਲੀਅਤ ਲਈ ਨੂਰਪੁਰ ਬੇਦੀ ਦੇ ਕਿਸਾਨਾਂ ਦਾ ਜਥਾ ਪੈਦਲ ਰਵਾਨਾ - ਨੂਰਪੁਰ ਬੇਦੀ ਦੇ ਕਿਸਾਨਾਂ ਦਾ ਜਥਾ ਪੈਦਲ ਰਵਾਨਾ
ਰੂਪਨਗਰ: ਦਿੱਲੀ ਵਿੱਚ ਚੱਲ ਰਹੇ ਕਿਸਾਨੀ ਸੰਘਰਸ਼ ਵਿੱਚ ਸ਼ਮੂਲੀਅਤ ਲਈ ਐਤਵਾਰ ਨੂਰਪੁਰ ਬੇਦੀ ਇਲਾਕੇ ਦੇ ਕਿਸਾਨਾਂ ਦਾ ਇੱਕ ਜਥਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਪੈਦਲ ਰਵਾਨਾ ਹੋਇਆ। ਬਾਬਾ ਦਿਲਬਾਗ ਸਿੰਘ ਮਣਕੂ ਮਾਜਰਾ ਨੇ ਕਿਹਾ ਕਿ ਬਜ਼ੁਰਗਾਂ, ਬੱਚਿਆਂ ਅਤੇ ਨੌਜਵਾਨਾਂ ਦਾ ਇਹ ਜਥਾ ਕੀਰਤਨ ਤੇ ਗੁਰਬਾਣੀ ਦਾ ਜਾਪ ਕਰਦਾ ਹੋਇਆ ਹਫ਼ਤੇ ਭਰ ਵਿੱਚ ਦਿੱਲੀ ਪੁੱਜੇਗਾ। ਉਨ੍ਹਾਂ ਕਿਹਾ ਕਿ ਇਸ ਮੌਕੇ ਸੰਘਰਸ਼ ਦੌਰਾਨ ਜਾਨ ਗੁਆ ਚੁੱਕੇ ਸ਼ਹੀਦ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਵੀ ਅਰਦਾਸ ਕੀਤੀ ਗਈ। ਉਨ੍ਹਾਂ ਕਿਹਾ ਕਿ ਜਥੇ ਵਿੱਚ ਸੰਘਰਸ਼ਸ਼ੀਲ ਕਿਸਾਨਾਂ ਲਈ ਖਾਣ-ਪੀਣ ਦਾ ਸਾਮਾਨ ਵੀ ਲਿਜਾਇਆ ਜਾ ਰਿਹਾ ਹੈ ਤਾਂ ਕਿ ਉਹ ਉਥੇ ਸੇਵਾ ਕਰ ਸਕਣ।
TAGGED:
ਕਿਸਾਨੀ ਸੰਘਰਸ਼ ਵਿੱਚ ਸ਼ਮੂਲੀਅਤ ਲਈ