ਨਰਸਾਂ ਵੱਲੋਂ ਮੰਗਾਂ ਨੂੰ ਲੈ ਕੇ ਪੰਜਵੇਂ ਦਿਨ ਹੜਤਾਲ ਜਾਰੀ
ਸ੍ਰੀ ਫਤਿਹਗੜ੍ਹ ਸਾਹਿਬ: ਸਿਵਲ ਹਸਪਤਾਲ (Civil Hospital) ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸਮੂਹ ਸਟਾਫ ਨਰਸਾਂ ਦੀ ਪੰਜਵੇਂ ਦਿਨ ਵੀ ਹੜਤਾਲ ਜਾਰੀ ਹੈ। ਨਰਸਾਂ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਜੰਮ ਕੇ ਨਾਅਰੇਬਾਜੀ ਕੀਤੀ। ਨਰਸਿੰਗ ਸਟਾਫ ਵੱਲੋਂ ਰੈਲੀ ਕੱਢੀ ਗਈ ਅਤੇ ਡੀਸੀ ਅਸ਼ੋਕ ਕੁਮਾਰ ਨੂੰ ਆਪਣਾ ਮੰਗ ਪੱਤਰ ਦਿੱਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਨਰਸਿੰਗ ਕੇਡਰ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਜੇਕਰ ਕੱਚੇ ਸਟਾਫ ਨੂੰ ਰੈਗੂਲਰ ਕੀਤਾ ਜਾਵੇ।ਉਨ੍ਹਾਂ ਕਿਹਾ ਨਰਸਿੰਗ ਸਟਾਫ਼ ਨਾ ਬਦਲ ਕੇ ਨਰਸਿੰਗ ਅਫ਼ਸਰ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।