ਗਲਵਾਨ ਘਾਟੀ 'ਚ ਸ਼ਹੀਦ ਹੋਏ ਫ਼ੋਜੀਆਂ ਨੂੰ ਓਮ ਪ੍ਰਕਾਸ਼ ਸੋਨੀ ਨੇ ਦਿੱਤੀ ਸ਼ਰਧਾਂਜਲੀ - ਭਾਰਤ ਚੀਨ ਵਿਵਾਦ
ਅੰਮ੍ਰਿਤਸਰ: ਪਿਛਲੇ ਦਿਨੀਂ ਗਲਵਾਨ ਘਾਟੀ ਵਿਖੇ ਭਾਰਤ-ਚੀਨ ਦੀ ਹਿੰਸਕ ਝੜਪ 'ਚ ਭਾਰਤ ਦੇ 20 ਜਵਾਨ ਸ਼ਹੀਦ ਹੋਏ ਸਨ, ਉਨ੍ਹਾਂ ਸ਼ਹੀਦਾਂ ਨੂੰ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਸੋਨੀ ਨੇ ਕਿਹਾ ਕਿ ਸਾਡੇ ਜਵਾਨਾਂ ਨੇ ਬਿਨਾਂ ਹਥਿਆਰਾਂ ਦੇ ਹੀ ਦੇਸ਼ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ। ਉਨ੍ਹਾਂ ਕਿਹਾ ਕਿ ਮੈਂ ਇਨ੍ਹਾਂ ਮਹਾਨ ਸ਼ੂਰਬੀਰਾਂ ਦੀਆਂ ਮਾਂਵਾਂ ਨੂੰ ਸਜਦਾ ਕਰਦਾ ਹਾਂ ਜਿਨ੍ਹਾਂ ਨੇ ਇਨ੍ਹਾਂ ਮਹਾਨ ਯੋਧਿਆਂ ਨੂੰ ਜਨਮ ਦਿੱਤਾ।