ਹੁਸ਼ਿਆਰਪੁਰ ਟਾਂਡਾ ਰੋਡ 'ਤੇ ਕਿਸਾਨਾਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਜਤਾਇਆ ਰੋਸ਼ - ਸ਼ਾਂਤਮਈ ਸੰਘਰਸ਼
ਹੁਸ਼ਿਆਰਪੁਰ: ਅੱਜ ਵੱਖ ਵੱਖ ਥਾਈਂ ਕਿਸਾਨਾਂ ਵੱਲੋਂ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦਾ ਪੁਤਲਾ ਫੂਕਣ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ ਜਿਸ ਦੇ ਤਹਿਤ ਹੁਸ਼ਿਆਰਪੁਰ ਟਾਂਡਾ ਰੋਡ ਤੇ ਸਥਿਤ ਲਾਚੋਵਾਲ ਟੋਲ ਪਲਾਜ਼ਾ ਉਤੇ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ਕਿਸਾਨਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਸ਼ਾਂਤਮਈ ਸੰਘਰਸ਼ ਵਿੱਢਿਆ ਗਿਆ ਹੈ ਅਤੇ ਇਹ ਸੰਘਰਸ਼ ਸ਼ਾਂਤਮਈ ਹੀ ਰਹੇਗਾ। ਉਨ੍ਹਾਂ ਕਿਹਾ ਕਿ ਸਰਕਾਰ ਇਸ ਅੰਦੋਲਨ ਨੂੰ ਤਾਰਪੀਡੋ ਕਰਨ ਦੇ ਲਈ ਕਈ ਹੱਥਕੰਡੇ ਅਪਣਾ ਰਹੀ ਹੈ ਜਿਸ ਵਿੱਚ ਸਰਕਾਰ ਨੂੰ ਸਫ਼ਲਤਾ ਨਹੀਂ ਮਿਲੇਗੀ। ਉਨ੍ਹਾਂ ਕਿਹਾ ਕਿ ਲਖੀਮਪੁਰ ਹਿੰਸਾਂ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ।