11 ਮਈ ਨੂੰ ਕੱਚੇ ਮੁਲਾਜ਼ਮਾਂ ਵੱਲੋਂ ਸਿਵਲ ਸਰਜਨ ਦਫ਼ਤਰ ਬਾਹਰ ਕਾਲੀ ਪੱਟੀ ਬੰਨ੍ਹ ਕੇ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ - ਪੇਂਡੂ ਤੇ ਪੰਚਾਇਤ ਵਿਭਾਗ ਪੰਜਾਬ
ਅੰਮ੍ਰਿਤਸਰ: ਪੇਂਡੂ ਤੇ ਪੰਚਾਇਤ ਵਿਭਾਗ ਪੰਜਾਬ ਅਧੀਨ ਕੰਮ ਕਰਦੇ ਕੱਚੇ ਡਾਕਟਰਾਂ ਨੇ ਸੂਬਾ ਸਰਕਾਰ ਨੂੰ ਪੱਕੇ ਕਰਨ ਦੀ ਅਪੀਲ ਕੀਤੀ ਹੈ। ਰੂਲਰ ਹੈਲਥ ਫਾਰਮੇਸੀ ਐਸੋਸੀਏਸ਼ਨ ਦੇ ਵਾਇਸ ਚੇਅਰਮੈਨ ਕਮਲਜੀਤ ਸਿੰਘ ਚੌਹਾਨ ਨੇ ਦੱਸਿਆ ਕਿ ਉਹ ਕਾਂਗਰਸ ਸਰਕਾਰ ਦੇ ਸਮੇਂ 2006 'ਚ ਭਰਤੀ ਹੋਏ ਸੀ 2011 'ਚ ਅਕਾਲੀ ਸਰਕਾਰ ਨੇ ਡਾਕਟਰਾਂ ਨੂੰ ਪੱਕਾ ਨਹੀਂ ਕੀਤਾ, ਬਲਕਿ ਉਨ੍ਹਾਂ ਨਾਲ ਮਤਰੇਈ ਮਾਂ ਵਰਗਾ ਸਲੂਕ ਕੀਤਾ ਗਿਆ ਸੀ। ਕਮਲਜੀਤ ਸਿੰਘ ਚੌਹਾਨ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਸਬੰਧੀ ਆਪਣੀ ਐਸੋਸੀਏਸ਼ਨ ਵੱਲੋਂ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨਾਲ ਗੱਲ ਕੀਤੀ ਪਰ ਉਨ੍ਹਾਂ ਨੇ ਭਰੋਸਾ ਦੇ ਕੇ ਸਾਡੀਆਂ ਮੰਗਾਂ ਨੂੰ ਸਿਰੇ ਨਹੀਂ ਚੜ੍ਹਾਇਆ। ਇਸ ਲਈ ਉਹ 11 ਮਈ ਨੂੰ ਆਪਣੀਆਂ ਐਮਰਜੈਂਸੀ ਡਿਊਟੀਆਂ ਠੱਪ ਕਰਕੇ ਸਿਵਲ ਸਰਜਨ ਦਫ਼ਤਰ ਅੰਮ੍ਰਿਤਸਰ ਵਿਖੇ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਪ੍ਰਦਰਸ਼ਨ ਕਰਨਗੇ।