national protest day: 'ਡਾਕਟਰਾਂ ਨਾਲ ਹਿੰਸਾ ਕਰਨ ਵਾਲਿਆਂ ਨੂੰ ਨਹੀਂ ਕੀਤਾ ਜਾਵੇਗਾ ਬਰਦਾਸ਼ਤ' - ਲੁਧਿਆਣਾ
ਲੁਧਿਆਣਾ: ਜ਼ਿਲ੍ਹੇ ’ਚ ਇੰਡੀਅਨ ਮੈਡੀਕਲ ਐਸੋਸੀਏਸ਼ਨ ਵੱਲੋਂ ਨੈਸ਼ਨਲ ਪਰੋਟੈਸਟ ਡੇਅ ’ਤੇ ਡਾਕਟਰਾਂ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਡਾਕਟਰਾਂ ਨਾਲ ਹੋ ਰਹੀ ਹਿੰਸਾਂ ਦੇ ਖਿਲਾਫ ਪ੍ਰਦਰਸ਼ਨ ਕੀਤਾ ਗਿਆ। ਨਾਲ ਹੀ ਡਾਕਟਰਾਂ ਨੇ ਬਾਬਾ ਰਾਮਦੇਵ ਦੇ ਵਿਰੁੱਧ ਕਾਰਵਾਈ ਦੀ ਮੰਗ ਕੀਤੀ। ਇਸ ਦੌਰਾਨ ਡਾਕਟਰਾਂ ਨੇ ਕਿਹਾ ਕਿ 2007 ਵਿੱਚ ਪਹਿਲਾਂ ਹੀ ਕਾਨੂੰਨ ਬਣ ਚੁੱਕਾ ਹੈ ਕੋਈ ਵੀ ਡਾਕਟਰ ਨਾਲ ਬਦਸਲੂਕੀ ਨਹੀਂ ਕਰ ਸਕਦਾ ਪਰ ਇਸ ਦੇ ਬਾਵਜੂਦ ਡਾਕਟਰਾਂ ਨੂੰ ਟਾਰਗੇਟ ਕੀਤਾ ਜਾਂਦਾ ਹੈ ਅਤੇ ਇਸ ਸਬੰਧੀ ਕਈ ਹਿੰਸਕ ਘਟਨਾਵਾਂ ਸਾਹਮਣੇ ਆਈਆਂ ਹਨ। ਨਾਲ ਹੀ ਡਾਕਟਰਾਂ ਨੇ ਕਿਹਾ ਕਿ ਜੇਕਰ ਕਿਸੇ ਡਾਕਟਰ ਤੋਂ ਗਲਤੀ ਹੁੰਦੀ ਹੈ ਤਾਂ ਪ੍ਰਸ਼ਾਸ਼ਨ ਨੂੰ ਹੱਕ ਹੈ ਕਿ ਉਹ ਉਸਨੂੰ ਸਜ਼ਾ ਦੇਵੇ। ਪਰ ਲੋਕ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈ ਕੇ ਡਾਕਟਰਾਂ ਨਾਲ ਹਿੰਸਾ ਕਰਦੇ ਹਨ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।