ਪੰਜਾਬ

punjab

ETV Bharat / videos

ਸ਼ਹੀਦੀ ਸਭਾ ਦੇ ਦੂਜੇ ਦਿਨ ਵੱਡੀ ਗਿਣਤੀ 'ਚ ਸੰਗਤ ਸ੍ਰੀ ਫ਼ਤਿਹਗੜ੍ਹ ਸਾਹਿਬ ਪਹੁੰਚੀ

By

Published : Dec 26, 2020, 7:56 PM IST

ਸ੍ਰੀ ਫ਼ਤਿਹਗੜ੍ਹ ਸਾਹਿਬ: ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਹਰ ਸਾਲ ਸ਼ਹੀਦੀ ਸਭਾ ਦਾ ਆਯੋਜਨ ਕਰਵਾਇਆ ਜਾਂਦਾ ਹੈ। ਇਸ ਦੇ ਤਹਿਤ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਹੋ ਗਏ ਹਨ। ਅੱਜ ਸ਼ਹੀਦੀ ਸਭਾ ਦਾ ਦੂਜਾ ਦਿਨ ਹੈ। ਦੂਜੇ ਦਿਨ ਵੱਡੀ ਗਿਣਤੀ ਵਿੱਚ ਸੰਗਤਾਂ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਦੇ ਲਈ ਪਹੁੰਚੀਆਂ। ਜਿਥੇ ਵੱਖ-ਵੱਖ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ ਉੱਥੇ ਹੀ ਰਾਜਨੀਤਕ ਪਾਰਟੀਆਂ ਦੇ ਨੇਤਾ ਵੀ ਸ਼ਹੀਦਾਂ ਨੂੰ ਨਮਨ ਕਰਨ ਦੇ ਲਈ ਪਹੁੰਚ ਰਹੇ ਹਨ।

ABOUT THE AUTHOR

...view details