7 ਸਤੰਬਰ ਨੂੰ ਅਖੰਡ ਪਾਠ ਦੇ ਪੈਣਗੇ ਭੋਗ, ਕੱਢਿਆ ਜਾਵੇਗਾ ਨਗਰ ਕੀਰਤਨ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਗ੍ਰੰਥੀ ਨਿਸ਼ਾਨ ਸਿੰਘ ਦਾ ਕਹਿਣਾ ਹੈ ਕਿ 7 ਸਤੰਬਰ ਨੂੰ ਭੋਗ ਪਾਏ ਜਾਣਗੇ।ਉਨ੍ਹਾਂ ਦੱਸਿਆ ਭੋਗ ਤੋਂ ਉਪਰੰਤ ਨਗਰ ਕੀਰਤਨ (Nagar Kirtan) ਕੱਢਿਆ ਜਾਵੇਗਾ।ਉਨ੍ਹਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਨਗਰ ਕੀਰਤਨ ਵਿਚ ਵੱਧ ਤੋਂ ਵੱਧ ਸੰਗਤ ਸ਼ਾਮਿਲ ਹੋਵੇ।