ਫ਼ਿਰੋਜ਼ਪੁਰ 'ਚ ਲੱਗੇ ਪੱਕੇ ਮੋਰਚੇ ਦੇ 23ਵੇਂ ਦਿਨ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਨ ਨੂੰ ਸਮਰਪਿਤ - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ
ਫ਼ਿਰੋਜ਼ਪੁਰ: ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ 23ਵੇਂ ਦਿਨ ਰੇਲ ਟਰੈਕ ਬਸਤੀ ਟੈਂਕਾਂ ਵਾਲੀ (ਫ਼ਿਰੋਜ਼ਪੁਰ) ਵਿਖੇ ਪੱਕੇ ਮੋਰਚੇ ਵਿੱਚ ਸੈਂਕੜੇ ਕਿਸਾਨਾਂ-ਮਜ਼ਦੂਰਾਂ ਤੇ ਬੀਬੀਆਂ ਨੇ ਸ਼ਮੂਲੀਅਤ ਕੀਤੀ। ਸ਼ੁੱਕਰਵਾਰ ਦਾ ਇਹ ਦਿਨ ਬਾਬਾ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਨ ਨੂੰ ਸਮਰਪਤ ਕੀਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਅਗਲੇ ਸੰਘਰਸ਼ ਦਾ ਐਲਾਨ 17 ਅਕਤੂਬਰ ਨੂੰ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਤਿੰਨੇ ਖੇਤੀ ਆਰਡੀਨੈਂਸ ਰੱਦ ਕੀਤੇ ਜਾਣ ਅਤੇ 23 ਫ਼ਸਲਾਂ ਦੀ ਐਮਐਸਪੀ ਨੂੰ ਸੰਵਿਧਾਨਕ ਦਰਜਾ ਦਿੰਦੇ ਹੋਏ ਸਰਕਾਰੀ ਖਰੀਦ ਦੀ ਗਰੰਟ ਦਿੱਤੀ ਜਾਵੇ।