ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ 'ਤੇ ਪਹੂਵਿੰਡ ਵਿਖੇ ਸੰਗਤਾਂ ਹੋਈਆਂ ਨਤਮਸਤਕ - Sukhpal Singh Bhullar
ਤਰਨ ਤਾਰਨ: ਅਨੋਖੇ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਜੀ ਦਾ 339ਵਾਂ ਪ੍ਰਕਾਸ਼ ਪੁਰਬ ਦਿਹਾੜਾ ਬੜੀ ਸ਼ਰਧਾ ਅਤੇ ਭਾਵਨਾ ਨਾਲ ਇਲਾਕੇ ਦੀਆਂ ਸੰਗਤਾਂ ਵੱਲੋਂ ਪਿੰਡ ਪਹੂਵਿੰਡ ਜ਼ਿਲ੍ਹਾ ਤਰਨ ਤਾਰਨ ਵਿਖੇ ਮਨਾਇਆ ਗਿਆ। ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ ਇਸ ਤੋਂ ਇਲਾਵਾ ਸੰਤ ਮਹਾਂਪੁਰਸ਼ ਅਤੇ ਹਲਕੇ ਦੇ ਐਮਐਲਏ ਸਰਦਾਰ ਸੁਖਪਾਲ ਸਿੰਘ ਭੁੱਲਰ । ਐਮਪੀ ਸ੍ਰ ਜਸਬੀਰ ਸਿੰਘ ਡਿੰਪਾ ਅਤੇ ਇਸ ਤੋਂ ਇਲਾਵਾ ਹੋਰ ਵੀ ਕਈ ਰਾਜਨੀਤਕ ਅਤੇ ਸਿੱਖ ਜਥੇਬੰਦੀਆਂ ਵੱਲੋਂ ਹਾਜ਼ਰੀ ਭਰੀ ਗਈ। ਇਲਾਕੇ ਦੇ ਸੇਵਾਦਾਰਾਂ ਵੱਲੋਂ ਵੱਖ ਵੱਖ ਤਰ੍ਹਾਂ ਦੇ ਪਕਵਾਨਾਂ ਦੇ ਦੂਰੋਂ ਨੇੜਿਉਂ ਆਈਆਂ ਸੰਗਤਾਂ ਲਈ ਲੰਗਰ ਵੀ ਲਗਾਏ ਗਏ ਅਤੇ ਧਾਰਮਿਕ ਦੀਵਾਨ ਵੀ ਸਜਾਏ ਗਏ ਜਿਸ ਵਿੱਚ ਕੌਮ ਦੇ ਮਹਾਨ ਢਾਡੀ ਅਤੇ ਰਾਗੀ ਜਥਿਆਂ ਨੇ ਲੋਕਾਂ ਨੂੰ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਇਤਿਹਾਸ ਸੁਣਾ ਕੇ ਨਿਹਾਲ ਕੀਤਾ।