ਨਵਰਾਤਰੇ ਦੇ ਪਹਿਲੇ ਦਿਨ ਕਾਲੀ ਮਾਤਾ ਮੰਦਰ ਵਿੱਚ ਸ਼ਰਧਾਲੂਆਂ ਦੀ ਲੱਗੀਆਂ ਲੰਬੀਆਂ ਕਤਾਰਾਂ - first day of Navratri
ਪਟਿਆਲਾ: ਅੱਜ ਤੋਂ ਨਵਰਾਤਰੇ ਸ਼ੁਰੂ ਹੋ ਗਏ ਹਨ। ਨਵਰਾਤਰੇ ਦੇ ਪਹਿਲੇ ਦਿਨ ਹੀ ਪਟਿਆਲਾ ਦੇ ਪ੍ਰਸਿੱਧ ਕਾਲੀ ਮਾਤਾ ਮੰਦਰ ਵਿੱਚ ਸ਼ਰਧਾਲੂ ਦੂਰੋ-ਦੂਰੋਂ ਮੱਥਾ ਟੇਕਣ ਲਈ ਪਹੁੰਚ ਰਹੇ ਹਨ। ਮੰਦਰ ਵਿੱਚ ਸ਼ਰਧਾਲੂਆਂ ਦੀਆਂ ਲੰਬੀਆਂ ਕਤਾਰਾਂ ਲੱਗੀਆਂ ਹੋਈਆਂ ਹਨ। ਐਸਡੀਐਮ ਚਰਨਜੀਤ ਸਿੰਘ ਨੇ ਕਿਹਾ ਕਿ ਸਾਡੇ ਵੱਲੋਂ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਆਉਣ ਵਾਲੇ ਕਿਸੇ ਵੀ ਸ਼ਰਧਾਲੂ ਨੂੰ ਕਿਸੇ ਤਰ੍ਹਾਂ ਦੀ ਕੋਈ ਵੀ ਦਿੱਕਤ ਪ੍ਰੇਸ਼ਾਨੀ ਨਾ ਆਵੇ। ਇਸੇ ਦੇ ਮੱਦੇਨਜ਼ਰ ਕਾਲੀ ਮਾਤਾ ਮੰਦਰ ਦੇ ਨਜ਼ਦੀਕ ਫਾਇਰ ਬ੍ਰਿਗੇਡ ਤੇ ਫਸਟ ਏਡ ਕਾਰਨਰ ਬਣਾਇਆ ਗਿਆ ਹੈ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਵਾਪਰੇ ਤਾਂ ਮੌਕੇ ਤੇ ਸਥਿਤੀ ਸਾਂਭ ਲਈ ਜਾਵੇ।