15 ਅਗਸਤ ਮੌਕੇ ਡਾ. ਰਾਜਕੁਮਾਰ ਵੇਰਕਾ ਨੇ ਜਲ੍ਹਿਆਂਵਾਲਾ ਬਾਗ ਦੇ ਬਾਹਰ ਲਹਿਰਾਇਆ ਤਿਰੰਗਾ - Jallianwala Bagh
ਅੰਮ੍ਰਿਤਸਰ: 74ਵੇਂ ਆਜ਼ਾਦੀ ਦਿਹਾੜੇ ਮੌਕੇ ਵਿਧਾਇਕ ਡਾ. ਰਾਜਕੁਮਾਰ ਵੇਰਕਾ ਨੇ ਜਲ੍ਹਿਆਂਵਾਲਾ ਬਾਗ ਦੇ ਬਾਹਰ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਡਾ. ਵੇਰਕਾ ਨੇ ਸਮੁਚੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ ਤੇ ਕਿਹਾ ਕਿ ਆਜ਼ਾਦੀ ਦੇ ਦਿਨ ਵੀ ਜਲ੍ਹਿਆਂਵਾਲਾ ਬਾਗ ਦਾ ਦਰਵਾਜ਼ਾ ਬੰਦ ਹੈ ਅਤੇ ਉਨ੍ਹਾਂ ਨੂੰ ਇਸ ਦਿਨ ਸ਼ਹੀਦਾਂ ਨੂੰ ਮੱਥਾ ਟੇਕਣ ਦਾ ਮੌਕਾ ਨਹੀਂ ਮਿਲਿਆ, ਪਰ ਉਹ ਸ਼ਹੀਦ ਊਧਮ ਸਿੰਘ ਦੀ ਮੂਰਤੀ ਨੇੜੇ ਝੰਡਾ ਲਹਿਰਾਉਣ ਦੀ ਰਸਮ ਅਦਾ ਕਰ ਰਹੇ ਹਨ।