ਪ੍ਰਕਾਸ਼ ਪੁਰਬ ਮੌਕੇ ਸੰਗਤ ਨੇ ਵੱਡੀ ਗਿਣਤੀ ਵਿੱਚ ਸ੍ਰੀ ਆਨੰਦਪੁਰ ਸਾਹਿਬ ਹਾਜ਼ਰੀਆਂ ਭਰੀਆਂ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਰੂਪਨਗਰ: ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੰਗਤਾਂ ਵੱਡੀ ਗਿਣਤੀ ਵਿੱਚ ਹਾਜ਼ਰੀਆਂ ਭਰੀਆਂ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਨੇ ਜਿੱਥੇ ਸਮੂਹ ਨਾਨਕ ਨਾਮਲੇਵਾ ਸੰਗਤ ਨੂੰ ਇਸ ਖਾਸ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ। ਇਸ ਮੌਕੇ ਸ੍ਰੀ ਆਨੰਦਪੁਰ ਸਾਹਿਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਵੀ ਅੱਜ ਦੇ ਇਸ ਖ਼ਾਸ ਦਿਹਾੜੇ ਉੱਤੇ ਸਮੂਹ ਸੰਗਤਾਂ ਨੂੰ ਮੁਬਾਰਕਾਂ ਦਿੱਤੀਆਂ।