ਰਾਏਕੋਟ 'ਚ ਸਾਲਾਨਾ ਜੋੜ ਮੇਲੇ ਦੇ ਦੂਜੇ ਦਿਨ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ - ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ
ਲੁਧਿਆਣਾ: ਅੰਮ੍ਰਿਤ ਦੇ ਦਾਤੇ ਤੇ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਰਾਏਕੋਟ ਦੀ ਧਰਤੀ 'ਤੇ ਚਰਨ ਪਾਉਣ ਦੀ ਯਾਦ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਟਾਹਲੀਆਣਾ ਸਾਹਿਬ ਵਿਖੇ ਮਨਾਏ ਜਾਂਦੇ ਤਿੰਨ ਰੋਜ਼ਾ 'ਰਾਏਕੋਟ ਸਲਾਨਾ ਜੋੜ ਮੇਲੇ' ਦੇ ਦੂਜੇ ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛੱਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ 'ਚ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ। ਇਸ ਮੌਕੇ 'ਤੇ ਸ੍ਰੀ ਅਕਾਲ ਤਖ਼ਤ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਦਸ਼ਮ ਪਿਤਾ ਦੇ ਪਰਉਪਕਾਰਾਂ ਨੂੰ ਭੁੱਲਣਾ ਨਹੀਂ ਚਾਹੀਦਾ ਤੇ ਨਾਂਹ ਹੀ ਭੁਲਾਇਆ ਜਾ ਸਕਦਾ ਹੈ। ਇਸ ਮੌਕੇ ਸੰਗਤ ਹੁੰਮ ਹੁੰਮਾਂ ਕੇ ਪੁੱਜਿਆ।