10 ਗ੍ਰਾਮ ਹੈਰੋਇਨ ਸਣੇ ਇੱਕ ਕਾਬੂ - ਹੈਰੋਇਨ
ਅੰਮ੍ਰਿਤਸਰ:ਅੰਮ੍ਰਿਤਸਰ ਦਿਹਾਤੀ ਅਧੀਨ ਪੈਂਦੇ ਥਾਣਾ ਬਿਆਸ ਦੀ ਪੁਲਿਸ ਵਲੋਂ ਗਸ਼ਤ ਦੌਰਾਨ ਇੱਕ ਵਿਅਕਤੀ ਨੂੰ ਹੈਰੋਇਨ ਸਣੇ ਕਾਬੂ ਕੀਤਾ ਹੈ। ਐਸ.ਐਚ.ਓ ਪ੍ਰਭਜੋਤ ਸਿੰਘਥਾਣਾ ਬਿਆਸ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੌਂਕੀ ਇੰਚਾਰਜ ਰਈਆ ਜਸਜੀਤ ਸਿੰਘ ਪੁਲਿਸ ਪਾਰਟੀ ਸਣੇ ਗਸ਼ਤ ਦੌਰਾਨ ਜਾ ਰਹੇ ਸਨ ਕਿ ਇਸ ਦੌਰਾਨ ਪਿੰਡ ਪੱਡੇ ਨੇੜੇ ਸਾਹਮਣੇ ਫੇਰੂਮਾਨ ਤੋਂ ਮੋਟਰਸਾਈਕਲ ਤੇ ਸਵਾਰ ਇੱਕ ਨੌਜਵਾਨ ਆ ਰਿਹਾ ਸੀ ਜੋ ਪੁਲਿਸ ਪਾਰਟੀ ਨੂੰ ਦੇਖ ਘਬਰਾ ਕੇ ਮੁੜਨ ਲੱਗਾ ਤਾਂ ਮੋਟਰਸਾਈਕਲ ਤੋਂ ਸਲਿਪ ਹੋ ਕੇ ਡਿੱਗ ਪਿਆ।ਜਿਸ ਦੇ ਹੱਥ ਚ ਫੜੇ ਲਿਫਾਫੇ ਨੂੰ ਚੈਕ ਕਰਨ ਤੇ ਉਸ ਵਿਚੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ ਤੇ ਜਿਸ ਨੂੰ ਕਾਬੂ ਕਰਕੇ ਪੁੱਛਗਿੱਛ ਕਰਨ ਤੇ ਕਥਿਤ ਮੁਲਜ਼ਮ ਦੀ ਪਛਾਣ ਮਨੋਜ ਕੁਮਾਰ ਉਰਫ ਕਾਲਾ ਸ਼ਾਹ ਪੁੱਤਰ ਖੈਰਾਤੀ ਲਾਲ ਵਾਸੀ ਸਾਹਮਣੇ ਪੈਟਰੋਲ ਪੰਪ ਰਈਆ ਵਜੋਂ ਹੋਈ ਹੈ।ਪੁਲਿਸ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਖਿਲਾਫ ਥਾਣਾ ਬਿਆਸ ਵਿੱਚ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।