ਤੇਜ਼ ਰਫ਼ਤਾਰ ਜੇਸੀਬੀ ਨੇ ਨੌਜਵਾਨ ਦਰੜਿਆ - online punjabi news
ਅੰਮ੍ਰਿਤਸਰ ਦੇ ਭਗਤਾਂ ਵਾਲਾ ਚੌਕ ਨੇੜੇ ਇੱਕ ਤੇਜ਼ ਰਫ਼ਤਾਰ ਜੇਸੀਬੀ ਨੇ ਪੈਦਲ ਜਾ ਰਹੇ ਵਿਅਕਤੀ ਨੂੰ ਆਪਣੀ ਚਪੇਟ ਵਿੱਚ ਲੈ ਲਿਆ, ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਜਗਪ੍ਰੀਤ ਸਿੰਘ ਵਜੋਂ ਹੋਈ ਹੈ। ਜੇਸੀਬੀ ਡਰਾਇਵਰ ਮੌਕੇ ਤੋਂ ਫ਼ਰਾਰ ਹੋ ਗਿਆ। ਉਧਰ, ਪੁਲਿਸ ਵੱਲੋਂ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ।