ਭਿਆਨਕ ਸੜਕ ਹਾਦਸੇ 'ਚ ਇੱਕ ਦੀ ਮੌਤ ਪੰਜ ਜ਼ਖਮੀ - ਮਲੇਰਕੋਟਲਾ ਧੂਰੀ ਰੋਡ 'ਤੇ ਵਾਪਰਿਆ ਹਾਦਸਾ
ਮਲੇਰਕੋਟਲਾ ਧੂਰੀ ਰੋਡ 'ਤੇ ਪਿੰਡ ਭਸੌੜ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਤੇ ਪੰਜ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ। ਇਸ ਹਾਦਸੇ ਵਿੱਚ ਐਕਟਿਵਾ ਸਕੂਟਰੀ, ਸਵਿਫਟ ਕਾਰ ਤੇ ਛੋਟੇ ਹਾਥੀ ਵਿੱਚਕਾਰ ਭਿਆਨਕ ਟੱਕਰ ਹੈ। ਇਸ ਵਿੱਚ ਇੱਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਤੇ ਪੰਜ ਵਿਅਕਤੀਆਂ ਨੂੰ ਗੰਭੀਰ ਸੱਟਾਂ ਆਉਣ ਕਾਰਨ ਰਜਿੰਦਰਾ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ ਹੈ।