ਟਰੱਕ ਦੀ ਚਪੇਟ ’ਚ ਆਉਣ ਨਾਲ ਇਕ ਦੀ ਮੌਤ, ਦੂਜਾ ਹਸਪਤਾਲ ’ਚ ਦਾਖ਼ਲ - ਫਲਾਈ ਓਵਰ ’ਤੇ ਟਰੱਕ
ਜਲੰਧਰ: ਥਾਣਾ ਡਿਵੀਜ਼ਨ ਨੰਬਰ 2 ’ਤੇ ਆਉਂਦੇ ਡੀਏਵੀ ਕਾਲਜ ਦੇ ਫਲਾਈ ਓਵਰ ’ਤੇ ਟਰੱਕ ਦੀ ਲਪੇਟ ਵਿੱਚ ਆਉਣ ਨਾਲ ਇੱਕ ਯੁਵਕ ਦੀ ਮੌਤ ਹੋ ਗਈ ਅਤੇ ਦੂਜਾ ਯੁਵਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ, ਜਿਨ੍ਹਾਂ ਨੂੰ ਨਿੱਜੀ ਹਸਪਤਾਲ ਵਿੱਚ ਇਲਾਜ ਦੇ ਲਈ ਦਾਖ਼ਲ ਕਰਵਾਇਆ ਗਿਆ। ਕ੍ਰਿਕਟ ਖੇਡ ਕੇ ਆ ਰਹੇ ਐਕਟਿਵਾ ਸਵਾਰ ਦੋ ਯੁਵਕਾਂ ਨੂੰ ਟਰੱਕ ਨੇ ਪਿੱਛੇ ਤੋਂ ਟੱਕਰ ਮਾਰੀ ਜਿਸ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਅਤੇ ਦੂਜਾ ਨਿਜੀ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਮੌਕੇ ’ਤੇ ਪਹੁੰਚੇ ਏਐਸਆਈ ਅਵਤਾਰ ਸਿੰਘ ਨੇ ਦੱਸਿਆ ਕਿ ਟਰੱਕ ਚਾਲਕ ਨੂੰ ਮੌਕੇ ਤੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ।