ਸ਼ਰਾਬ ਦੇ ਨਸ਼ੇ ਵਿੱਚ ਲੜਾਈ ਦੌਰਾਨ ਇੱਕ ਦੀ ਮੌਤ, ਦੋ ਮੁਲਜ਼ਮ ਕਾਬੂ - ਸ਼ਰਾਬ ਦੇ ਨਸ਼ੇ ਵਿੱਚ
ਪਠਾਨਕੋਟ: ਪੁਰਾਣੀ ਸਬਜ਼ੀ ਮੰਡੀ ਇਲਾਕੇ ਵਿੱਚ ਸ਼ਰਾਬ ਦੇ ਨਸ਼ੇ ਵਿੱਚ ਰੰਜਿਸ਼ਨ ਕੀਤੀ ਗਈ ਕੁੱਟਮਾਰ ਕਾਰਨ ਦੋ ਲੋਕਾਂ ਦੀ ਵਿੱਚੋਂ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਪੁਲਿਸ ਨੇ ਕੁੱਟਮਾਰ ਦੇ ਜ਼ਿੰਮੇਵਾਰ ਤਿੰਨ ਵਿਅਕਤੀਆਂ ਵਿੱਚੋਂ ਮਾਮਲਾ ਦਰਜ ਕਰਕੇ ਦੋ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਇੱਕ ਮੌਕੇ ਤੋਂ ਫ਼ਰਾਰ ਹੋ ਗਿਆ। ਡੀਐਸਪੀ ਰਾਜਿੰਦਰ ਮਨਹਾਸ ਨੇ ਦੱਸਿਆ ਕਿ ਇੱਕ ਯੂਪੀ ਵਾਸੀ 45 ਸਾਲ ਦੇ ਵਿਅਕਤੀ ਦੀ ਮੌਤ ਹੋਈ ਹੈ। ਇਨ੍ਹਾਂ ਨੇ ਸ਼ਰਾਬ ਪੀਤੀ ਹੋਈ ਸੀ ਅਤੇ ਕਈ ਵਾਰੀ ਰੰਜਿਸ਼ ਵਾਰੀ ਲੜਾਈ ਹੁੰਦੀ ਰਹਿੰਦੀ ਸੀ, ਜਦਕਿ ਹੁਣ ਇਨ੍ਹਾਂ ਵਿੱਚੋਂ ਜ਼ਬਰਦਸਤ ਲੜਾਈ ਹੋਈ, ਜਿਸ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਜਦਕਿ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ।