ਜਲੰਧਰ ’ਚ ਦਰਦਨਾਕ ਹਾਦਸੇ ਦੌਰਾਨ 1 ਦੀ ਮੌਤ, ਕਾਰ ਚਾਲਕ ਫਰਾਰ - ਕਮਲ ਪੈਲੇਸ ਦੇ ਨਜ਼ਦੀਕ ਇੱਕ ਭਿਆਨਕ ਹਾਦਸਾ
ਜਲੰਧਰ: ਜ਼ਿਲ੍ਹੇ ਦੇ ਕਮਲ ਪੈਲੇਸ ਦੇ ਨਜ਼ਦੀਕ ਇੱਕ ਭਿਆਨਕ ਹਾਦਸਾ ਵਾਪਰ ਗਿਆ, ਦਰਾਅਸਰ ਬਟਾਲਾ ਦਾ ਰਹਿਣ ਵਾਲਾ ਹਰਪ੍ਰੀਤ ਆਪਣੀ ਪਤਨੀ ਦੇ ਨਾਲ ਕਿਸੇ ਕੰਮ ਨੂੰ ਲੈ ਕੇ ਜਲੰਧਰ ਆਏ ਸਨ ਤੇ ਹੋਟਲ ਵਿਖੇ ਠਹਿਰੇ ਸੀ। ਰਾਤ ਨੂੰ ਜਦੋਂ ਰੋਟੀ ਖਾਣ ਲਈ ਉਹ ਬਾਹਰ ਨਿਕਲੇ ਤੇ ਆਈਵੀ ਸਕੂਲ ਦੇ ਕੋਲੋਂ ਤੇਜ਼ ਰਫ਼ਤਾਰ ਕਾਰ ਨੇ ਹਰਪ੍ਰੀਤ ਸਿੰਘ ਨੂੰ ਟੱਕਰ ਮਾਰ ਦਿੱਤੀ ਤੇ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਉਥੇ ਹੀ ਜਦੋਂ ਸਥਾਨਕ ਲੋਕਾਂ ਵੱਲੋਂ ਹਰਪ੍ਰੀਤ ਸਿੰਘ ਨੂੰ ਜਲੰਧਰ ਦੇ ਹਸਪਤਾਲ ਵਿੱਚ ਪਹੁੰਚਾਇਆ ਗਿਆ ਤੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ। ਮੌਕੇ ’ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।