ਜਲੰਧਰ 'ਚ ਕੜਾਕੇ ਦੀ ਠੰਡ ਨੇ ਲਈ ਇੱਕ ਵਿਅਕਤੀ ਦੀ ਜਾਨ - jalandhar news in punjabi
ਉੱਤਰੀ ਭਾਰਤ ਦੇ ਬਹੁਤੇ ਹਿੱਸਿਆਂ ਵਿੱਚ ਠੰਡ ਦਾ ਕਹਿਰ ਲਗਾਤਾਰ ਜਾਰੀ ਹੈ। ਦਿਨੋਂ ਦਿਨ ਵਧ ਰਹੀ ਠੰਡ ਨੇ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਿਲ ਕਰ ਰੱਖਿਆ ਹੈ। ਜਲੰਧਰ ਦਾ ਤਾਪਮਾਨ 6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹੱਡ ਚਿਰਵੀਂ ਠੰਡ ਕਾਰਨ ਜਲੰਧਰ 'ਚ ਇੱਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਏਐੱਸਆਈ ਮਨਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਮਜ਼ਦੂਰੀ ਦਾ ਕੰਮ ਕਰਦਾ ਸੀ। ਮ੍ਰਿਤਕ ਦੀ ਪਛਾਣ ਹਾਲੇ ਤੱਕ ਨਹੀਂ ਹੋ ਪਾਈ ਹੈ। ਪੁਲਿਸ ਨੇ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਸਿਵਲ ਹਸਪਤਾਲ ਵਿੱਚ ਭੇਜ ਦਿੱਤਾ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪ੍ਰਵਾਸੀ ਵਿਅਕਤੀ ਰਾਤ ਸੜਕ ਵਨ੍ਹੇ ਸਰਦੀ ਵਿੱਚ ਸੁੱਤਾ ਹੋਇਆ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ।
Last Updated : Dec 30, 2019, 8:02 PM IST