ਸੜਕ ਹਾਦਸੇ ਵਿਚ ਹੋਈ ਇੱਕ ਨੌਜਵਾਨ ਦੀ ਮੌਤ - one died in road accident
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੇ ਸਮਾਗਮ ਤੋਂ ਬਾਅਦ ਰਾਤ ਨੂੰ ਘਰ ਪਰਤ ਰਹੇ ਦੋ ਨੌਜਵਾਨ ਹਾਦਸੇ ਦਾ ਸ਼ਿਕਾਰ ਹੋ ਗਏ। ਬਸਤੀ ਪੀਰਦਾਦ ਵਿੱਚ ਖੜ੍ਹੀ ਬੱਸ ਦੇ ਪਿੱਛੇ ਉਨ੍ਹਾਂ ਦੀ ਐਕਟਿਵਾ ਟਕਰਾ ਗਈ। ਹਾਦਸੇ ਚ ਇੱਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਦੂਜੇ ਨੂੰ ਗੰਭੀਰ ਸੱਟਾਂ ਲੱਗੀਆਂ ਹਨ, ਜਿਸ ਨੂੰ ਇਲਾਜ ਦੇ ਲਈ ਸਿਵਲ ਹਸਪਤਾਲ ਵਿੱਚ ਭਰਤੀ ਕਰਵਾ ਦਿੱਤਾ ਗਿਆ ਹੈ।