ਤੇਜ਼ ਰਫਤਾਰ ਦਾ ਕਹਿਰ, 1 ਮੌਤ, 18 ਦੇ ਕਰੀਬ ਜ਼ਖ਼ਮੀ - road accident
ਪਠਾਨਕੋਟ: ਜ਼ਿਲ੍ਹੇ ਦੇ ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਪੈਂਦੇ ਪਿੰਡ ਬਲਸੁਆ ਅੱਡੇ ਦੇ ਕੋਲ ਦੇਰ ਰਾਤ ਇਕ ਛੋਟਾ ਹਾਥੀ ਆਟੋ ਨੂੰ ਤੇਜ਼ ਰਫਤਾਰ ਵਾਹਨ ਨੇ ਪਿਛੋਂ ਟੱਕਰ ਮਾਰ ਦਿੱਤੀ। ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਆਟੋ ‘ਚ ਸਵਾਰ 20 ਲੋਕਾਂ ਦੇ ਵਿੱਚੋਂ ਇੱਕ ਮਹਿਲਾ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਅਠਾਰਾਂ ਦੇ ਕਰੀਬ ਲੋਕ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਪਠਾਨਕੋਟ ਦੇ ਵੱਖ-ਵੱਖ ਨਿੱਜੀ ਹਸਪਤਾਲਾਂ ਦੇ ਵਿੱਚ ਦਾਖ਼ਲ ਕਰਵਾਇਆ ਗਿਆ। ਦੱਸ ਦਈਏ ਕਿ ਆਟੋ ਦੇ ਵਿੱਚ ਜ਼ਿਆਦਾਤਰ ਮਹਿਲਾਵਾਂ ਅਤੇ ਬੱਚੇ ਸਨ ਜੋ ਕਿਸੇ ਰਿਸ਼ਤੇਦਾਰ ਦੇ ਵਿਆਹ ‘ਚ ਚੱਲ ਰਹੇ ਸੰਗੀਤ ਸਮਾਰੋਹ ਵਿਚ ਹਿੱਸਾ ਲੈ ਕੇ ਵਾਪਸ ਆ ਰਹੇ ਸਨ। ਏਸੀਪੀ ਆਦਿਤਿਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਸੜਕ ਹਾਦਸੇ ਦੀ ਸੂਚਨਾ ਮਿਲੀ ਸੀ ਜਿਸ ਤੋਂ ਬਾਅਦ ਪੁਲਿਸ ਮੌਕੇ ‘ਤੇ ਪੁੱਜ ਗਈ ਸੀ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।