ਗੱਡੀ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ 1 ਦੀ ਮੌਤ, ਚਾਰ ਜ਼ਖ਼ਮੀ - Accident In patti
ਤਰਨਤਾਰਨ: ਥਾਣਾ ਸਦਰ ਪੱਟੀ ਦੇ ਅਧੀਨ ਪੈਂਦੇ ਪਿੰਡ ਘਰਿਆਲਾ ਦੇ ਨਜ਼ਦੀਕ ਟਵੇਰਾ ਗੱਡੀ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਦੌਰਾਨ ਇੱਕ ਦੀ ਮੌਤ ਹੋ ਗਈ, ਜਦਕਿ ਚਾਰ ਵਿਅਕਤੀ ਜ਼ਖ਼ਮੀ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਪੱਟੀ ਦੇ ਏ.ਐਸ.ਆਈ ਦਲਬੀਰ ਸਿੰਘ ਨੇ ਦੱਸਿਆ ਕਿ ਪਿੰਡ ਘਰਿਆਲੇ ਵਾਲੇ ਪਾਸਿਓਂ ਆ ਰਹੀ ਤੇਜ਼ ਰਫ਼ਤਾਰ ਟਵੇਰਾ ਗੱਡੀ ਨੇ ਆਊਟ ਸਾਈਡ ਤੋਂ ਆ ਰਹੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਭਿਆਨਕ ਟੱਕਰ ਦੇ ਕਾਰਨ ਮੋਟਰਸਾਈਕਲ ਦੇ ਅੱਗੇ ਬੈਠੀ ਮਨਪ੍ਰੀਤ ਕੌਰ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਬਾਕੀ ਦੇ ਚਾਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ।