ਫਤਿਹਗੜ੍ਹ ਸਾਹਿਬ 'ਚ ਕੋਰੋਨਾ ਦਾ ਕਹਿਰ ਜਾਰੀ, 1 ਕੇਸ ਹੋਰ ਆਇਆ ਸਾਹਮਣੇ - fatehgarh sahib covid-19
ਸ੍ਰੀ ਫਤਿਹਗੜ੍ਹ ਸਾਹਿਬ: ਜ਼ਿਲ੍ਹੇ ਵਿੱਚ 1 ਹੋਰ ਕੋਰੋਨਾ ਪੌਜ਼ੀਟਿਵ ਕੇਸ ਸਾਹਮਣੇ ਆਇਆ ਹੈ ਜੋ ਕਿ ਮੰਡੀ ਗੋਬਿੰਦਗੜ੍ਹ ਨਾਲ ਸਬੰਧਤ ਹੈ ਅਤੇ ਇਹ ਵਿਅਕਤੀ ਦਿੱਲੀ ਵਿੱਚ ਆਟੋ ਚਾਲਕ ਦਾ ਕੰਮ ਕਰਦਾ ਹੈ। ਦਿੱਲੀ ਤੋਂ ਆਪਣੇ ਘਰ ਆਉਣ ਉਪਰੰਤ ਸਿਹਤ ਵਿਭਾਗ ਵੱਲੋਂ ਇਸ ਦੇ ਟੈਸਟ ਲਈ ਸੈਂਪਲ ਲਏ ਗਏ ਸਨ, ਜਿਸਦੀ ਰਿਪੋਰਟ ਪੌਜ਼ੀਟਿਵ ਪਾਈ ਗਈ ਹੈ। ਜ਼ਿਕਰਯੋਗ ਹੈ ਕਿ ਹੁਣ ਜ਼ਿਲ੍ਹਾ ਫਤਿਹਗੜ੍ਹ ਸਾਹਿਬ 'ਚ ਕੁੱਲ ਕੋਰੋਨਾ ਪੌਜ਼ੀਟਿਵ ਕੇਸਾਂ ਦੀ ਗਿਣਤੀ 64 ਹੋ ਗਈ ਹੈ।