ਜਲੰਧਰ ਵਿੱਚ ਕੋਰੋਨਾ ਦਾ ਇੱਕ ਹੋਰ ਮਾਮਲਾ ਆਇਆ ਸਾਹਮਣੇ - ਕੋਵਿਡ-19
ਜਲੰਧਰ: ਜਲੰਧਰ ਵਿੱਚ ਕੋਰੋਨਾ ਦਾ ਇੱਕ ਹੋਰ ਪਾਜ਼ੀਟਿਵ ਕੇਸ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਇਹ ਕੋਰੋਨਾ ਮਰੀਜ਼ 35 ਸਾਲ ਦਾ ਹੈ। ਜ਼ਿਕਰਯੋਗ ਹੈ ਕਿ ਇਹ ਵਿਅਕਤੀ ਜਲੰਧਰ ਦੇ ਉਸੇ ਮੀਡੀਆ ਹਾਊਸ ਵਿੱਚ ਕੰਮ ਕਰਦਾ ਹੈ, ਜਿੱਥੇ ਪਿਛਲੇ ਕਈ ਦਿਨਾਂ ਤੋਂ ਕਰਮਚਾਰੀ ਕੋਰੋਨਾ ਪਾਜ਼ੀਟਿਵ ਪਾਏ ਜਾ ਰਹੇ ਹਨ। ਫਿਲਹਾਲ ਜਲੰਧਰ ਵਿੱਚ ਹੁਣ ਤੱਕ ਕੋਰੋਨਾ ਦੇ 53 ਪਾਜ਼ੀਟਿਵ ਕੇਸ ਆ ਚੁੱਕੇ ਹਨ। ਜਿਸ ਇਲਾਕੇ 'ਚੋਂ ਕੋਰੋਨਾ ਦਾ ਮਰੀਜ਼ ਪਾਜ਼ੀਟਿਵ ਪਾਇਆ ਗਿਆ ਹੈ, ਉਸ ਇਲਾਕੇ ਨੂੰ ਪੁਲਿਸ ਵੱਲੋਂ ਸੀਲ ਕਰ ਦਿੱਤਾ ਗਿਆ ਹੈ।