ਛੱਤ ਤੋਂ ਡਿੱਗਣ ਨਾਲ ਇੱਕ ਵਿਅਕਤੀ ਦੀ ਮੌਤ, ਪਰਿਵਾਰ ਨੇ ਗੁਆਂਢੀ 'ਤੇ ਕਤਲ ਦੇ ਲਾਏ ਦੋਸ਼ - ਪਿੰਡ ਤਲਵੰਡੀ ਡੋਗਰਾ
ਅੰਮ੍ਰਿਤਸਰ: ਜੰਡਿਆਲਾ ਦੇ ਪਿੰਡ ਤਲਵੰਡੀ ਡੋਗਰਾ ਵਿੱਚ ਛੱਤ ਤੋਂ ਡਿੱਗਣ ਨਾਲ ਇੱਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਵਿਅਕਤੀ ਦੀ ਧੀ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਦਾ ਕਤਲ ਹੋਇਆ ਹੈ। ਉਨ੍ਹਾਂ ਨੇ ਆਪਣੇ ਨਾਲ ਦੇ ਗੁਆਂਢੀ ਜਗਜੀਤ ਸਿੰਘ ਉੱਤੇ ਆਪਣੇ ਪਿਤਾ ਦੇ ਕਤਲ ਦਾ ਇਲਜ਼ਾਮ ਲਗਾਇਆ ਹੈ। ਜਾਂਚ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਨੂੰ ਬੀਤੀ ਸ਼ਾਮ ਇੱਕ ਵਿਅਕਤੀ ਦੀ ਛੱਤ ਤੋਂ ਡਿੱਗਣ ਨਾਲ ਮੌਤ ਹੋਣ ਦੀ ਖ਼ਬਰ ਮਿਲੀ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਲਏ ਹਨ ਤੇ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।