ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ ਵਿਅਕਤੀ ਦੀ ਹੋਈ ਮੌਤ - ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ ਵਿਅਕਤੀ ਦੀ ਹੋਈ ਮੌਤ
ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਬਾਗ ਸਿਕੰਦਰ ਵਿੱਚ ਇੱਕ ਵਿਅਕਤੀ 'ਤੇ ਅਸਮਾਨੀ ਬਿਜਲੀ ਡਿੱਗਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ ਨਛੱਤਰ ਸਿੰਘ ਦੇ ਤੌਰ 'ਤੇ ਹੋਈ ਹੈ, ਜੋ ਕਿ ਮਜ਼ਦੂਰੀ ਕਰਦਾ ਸੀ। ਜਾਣਕਾਰੀ ਮੁਤਾਬਕ ਮ੍ਰਿਤਕ ਵੀਰਵਾਰ ਸ਼ਾਮ ਕਰੀਬ 5:30 ਵਜੇ ਜਦ ਖੇਤ ਤੋਂ ਕੰਮ ਕਰ ਘਰ ਵਾਪਸ ਆ ਰਿਹਾ ਸੀ ਤਾਂ ਜ਼ੋਰਦਾਰ ਅਸਮਾਨੀ ਬਿਜਲੀ ਉਸ 'ਤੇ ਆ ਡਿੱਗੀ, ਜਿਸ ਕਰਕੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।