ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀ ਗੋਲੀ, ਇੱਕ ਦੀ ਮੌਤ, ਇੱਕ ਜ਼ਖ਼ਮੀ - ਦੋ ਧਿਰਾਂ 'ਚ ਹੋਈ ਝੜਪ ਦੌਰਾਨ ਚੱਲੀ ਗੋਲੀ
ਅੰਮ੍ਰਿਤਸਰ: ਤਹਿਸੀਲ ਅਜਨਾਲਾ ਦੇ ਕਸਬਾ ਚਮਿਆਰੀ ਵਿਖੇ ਦੋ ਧਿਰਾਂ 'ਚ ਹੋਈ ਝੜਪ ਦੌਰਾਨ ਚੱਲੀ ਗੋਲੀ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ ਇੱਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜ਼ਖਮੀ ਨੂੰ ਅੰਮ੍ਰਿਤਸਰ ਦੇ ਕਈ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਮ੍ਰਿਤਕ ਦੀ ਪਛਾਣ ਜਗਤਾਰ ਸਿੰਘ ਵਾਸੀ ਤੇਜਾ ਵਿਲਾ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ। ਜਦਕਿ ਜ਼ਖ਼ਮੀ ਦੀ ਪਛਾਣ ਕੁਲਦੀਪ ਸਿੰਘ ਵਾਸੀ ਮੁਕਾਮ ਹੈ। ਅਜਨਾਲਾ ਦੇ ਡੀ.ਐਸ.ਪੀ. ਵਿਪਨ ਕੁਮਾਰ ਨੇ ਦੱਸਿਆ ਕਿ ਦੋ ਧਿਰਾਂ ਵਿੱਚ ਝਗੜਾ ਹੋਇਆ ਹੈ ਜਿਸ ਦੀ ਬਰੀਕੀ ਨਾਲ ਜਾਂਚ ਕਰਨ ਤੋਂ ਬਾਅਦ ਜੋ ਬਣਦੀ ਕਾਰਵਾਈ ਹੈ ਅਮਲ ਵਿੱਚ ਲਿਆਂਦੀ ਜਾਵੇਗੀ।