30 ਗ੍ਰਾਮ ਹੈਰੋਇਨ ਸਣੇ ਇੱਕ ਵਿਅਕਤੀ ਪੁਲਿਸ ਅੜਿੱਕੇ - ਨਸ਼ਾ ਤਸਕਰਾਂ ਖਿਲਾਫ ਮੁਹਿੰਮ
ਗੜ੍ਹਸ਼ੰਕਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਦੇ ਚੱਲਦੇ ਪੁਲਿਸ ਵੱਲੋਂ ਵੱਖ ਵੱਖ ਥਾਵਾਂ ਤੇ ਨਾਕਾਬੰਦੀ ਕੀਤੀ ਜਾ ਰਹੀ ਹੈ। ਇਸੇ ਦੇ ਚੱਲਦੇ ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਨਸ਼ੀਲੇ ਪਦਾਰਥ ਨਾਲ ਕਾਬੂ ਕੀਤਾ। ਮਿਲੀ ਜਾਣਕਾਰੀ ਮੁਤਾਬਿਕ ਐਸਆਈ ਮਨਜੀਤ ਲਾਲ ਵੱਲੋਂ ਗਸ਼ਤ ਦੌਰਾਨ ਇੱਕ ਕਾਰ ਨੂੰ ਰੋਕਿਆ ਗਿਆ। ਕਾਰ ’ਤੇ ਸ਼ੱਕ ਪੈਣ ’ਤੇ ਕਾਰ ਦੀ ਤਲਾਸ਼ੀ ਲਈ ਗਈ ਇਸ ਦੌਰਾਨ ਤਲਾਸ਼ੀ ਦੌਰਾਨ ਪੁਲਿਸ ਨੇ ਕਾਰ ਦੀ ਡੈਸ਼ਬੋਰਡ ਵਿੱਚੋਂ 30 ਗ੍ਰਾਮ ਹੈਰੋਇਨ ਬਰਾਮਦ ਹੋਈ। ਫਿਲਹਾਲ ਪੁਲਿਸ ਨੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ।