30 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ - ਪੁਲਿਸ ਵਲੋਂ ਇਕ ਵਿਅਕਤੀ ਨੂੰ 30 ਗ੍ਰਾਮ ਹੈਰੋਇਨ ਸਮੇਤ ਕਾਬੂ
ਫਤਹਿਗੜ੍ਹ ਸਾਹਿਬ:ਪੰਜਾਬ ਸਰਕਾਰ ਨਸ਼ਾ ਖਤਮ ਕਰਨ ਦੀ ਗੱਲ ਕਰ ਰਹੀ ਹੈ ਪਰ ਆਏ ਦਿਨ ਪੁਲਿਸ ਵਲੋਂ ਵੱਡੀ ਮਾਤਰਾ ਵਿੱਚ ਨਸ਼ਾ ਫੜਿਆ ਜਾ ਰਿਹਾ ਹੈ। ਇਹ ਨਸ਼ਾ ਪੰਜਾਬ ਵਿੱਚ ਕੌਣ ਲੈਕੇ ਆ ਰਿਹਾ ਹੈ ਤੇ ਕਿਥੋਂ ਆ ਰਿਹਾ ਹੈ ਇਹ ਕਿ ਵੱਡਾ ਸਵਾਲ ਹੈ।ਅਮਲੋਹ ਪੁਲਿਸ ਵਲੋਂ ਇਕ ਵਿਅਕਤੀ ਨੂੰ 30 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਜਿਸ ਦਾ ਪੁਲਿਸ ਵਲੋਂ ਅਦਾਲਤ ਵਿੱਚ ਪੇਸ਼ ਕਰਕੇ ਇਕ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। ਐਸ ਆਈ ਮਨਜੀਤ ਸਿੰਘ ਨੇ ਦਸਿਆ ਕਿ ਉਕਤ ਵਿਅਕਤੀ ਨੂੰ ਗੁਪਤ ਸੂਚਨਾ ਦੇ ਅਧਾਰ ਤੇ ਨਾਕਾ ਬੰਦੀ ਕਰਕੇ ਕਾਬੂ ਕੀਤਾ ਹੈ।