ਕਰਫ਼ਿਊ ਕਾਰਨ ਸਕੂਲਾਂ 'ਚ ਸ਼ੁਰੂ ਕੀਤੀ ਗਈ ਆਨਲਾਈਨ ਕਲਾਸਾਂ - Online classes started in schools due to curfew
ਅੰਮ੍ਰਿਤਸਰ: ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਪੂਰੇ ਪੰਜਾਬ 'ਚ ਕਰਫਿਊ ਦੀ ਸਥਿਤੀ ਬਣੀ ਹੋਈ ਹੈ ਜਿਸ ਤਹਿਤ ਸੂਬੇ ਦੇ ਸਾਰੇ ਜਨਤਕ ਤੇ ਸਿੱਖਿਅਕ ਅਦਾਰੇ ਬੰਦ ਹਨ। ਇਸ ਕਾਰਨ ਵਿਦਿਆਰਥੀਆਂ ਦੀ ਪੜਾਈ ਦਾ ਬਹੁਤ ਹੀ ਜ਼ਿਆਦਾ ਨੁਕਸਾਨ ਹੋ ਰਿਹਾ ਹੈ। ਇਸ ਦੇ ਮੱਦੇਨਜ਼ਰ ਸਕੂਲਾਂ ਦੇ ਵਿੱਚ ਆਨਲਾਈਨ ਕਲਾਸਾਂ ਨੂੰ ਸ਼ੁਰੂ ਕੀਤਾ ਗਿਆ ਹੈ। ਗੁਰੂ ਹਰਕ੍ਰਿਸ਼ਨ ਸਕੂਲ ਦੀ ਅਧਿਆਪਕ ਜਤਿੰਦਰ ਕੌਰ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਸੋਸ਼ਲ ਦੂਰੀ ਦਾ ਹੋਣਾ ਬਹੁਤ ਜ਼ਰੂਰੀ ਹੈ। ਜੋ ਕਿ ਸਕੂਲਾਂ ਦੇ ਵਿੱਚ ਸੰਭਵ ਨਹੀਂ ਹੈ। ਇਸ ਲਈ ਆਨਲਾਈਨ ਕਲਾਸਾਂ ਦੀ ਸੇਵਾ ਸ਼ੁਰੂ ਕੀਤੀ।