ਜਲੰਧਰ 'ਚ ਫਸੇ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰ ਭੇਜਣ ਲਈ ਸ਼ੁਰੂ ਹੋਈ ਆਨਲਾਈਨ ਰਜਿਸਟ੍ਰੇਸ਼ਨ: ਡੀਸੀ - lockdown
ਜਲੰਧਰ: ਕੋਰੋਨਾ ਮਹਾਮਾਰੀ ਦੇ ਚਲਦੇ ਦੇਸ਼ ਭਰ 'ਚ ਲੌਕਡਾਊਨ ਦੀ ਸਥਿਤੀ ਹੈ, ਅਜਿਹੇ 'ਚ ਮਜ਼ਦੂਰ ਵਰਗ ਦੇ ਜਿਆਦਾ ਲੋਕ ਆਪਣੇ ਸੂਬਿਆਂ 'ਚ ਵਾਪਿਸ ਜਾਣਾ ਚਾਹੁੰਦੇ ਹਨ। ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵੱਲੋਂ ਸ਼ਹਿਰ 'ਚ ਫਸੇ ਪ੍ਰਵਾਸੀ ਮਜ਼ਦੂਰਾਂ ਦੀ ਮਦਦ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਜੋ ਵੀ ਮਜ਼ਦੂਰ ਆਪਣੇ ਸੂਬਿਆਂ 'ਚ ਵਾਪਸ ਜਾਣਾ ਚਾਹੁੰਦੇ ਹਨ, ਉਹ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਇਸ ਰਜਿਸਟ੍ਰੇਸ਼ਨ ਫਾਰਮ ਨੂੰ ਭਰਨ ਲਈ ਉਨ੍ਹਾਂ ਨੂੰ ਪੂਰੀ ਜਾਣਕਾਰੀ ਵੈਬਸਾਈਟ 'ਤੇ ਦਿੱਤੀ ਗਈ ਹੈ।